DC ਦੇ ਨਾਮ 'ਤੇ ਫੇਸਬੁੱਕ ਖਾਤਾ ਬਣਾ ਕੇ ਪੈਸੇ ਮੰਗਣ ਦਾ ਆਇਆ ਮਾਮਲਾ ਸਾਹਮਣੇ

ਬਠਿੰਡਾ , ( ਕੁਲਵਿੰਦਰ ਸਿੰਘ ਚੰਦੀ) :- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਨਾਮ 'ਤੇ ਜਾਅਲੀ ਫੇਸਬੁੱਕ ਆਈ ਡੀ ਬਣਾ ਕੇ ਲੋਕਾਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਐਸਐਸਪੀ ਨੂੰ ਪੱਤਰ ਲਿਖ ਕੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਕਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਆਪਣੀ ਫੇਸਬੁੱਕ ਆਈਡੀ 'ਤੇ ਇਕ ਮੈਸੇਜ ਲਿਖ ਕੇ ਅਪਲੋਡ ਕੀਤਾ ਹੈ ਕਿ ਉਨ੍ਹਾਂ ਦੇ ਨਾਮ ਤੇ ਕਿਸੇ ਨੇ ਜਾਅਲੀ ਆਈਡੀ ਬਣਾਈ ਹੋਈ ਹੈ ਅਤੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਕਿਸੇ ਕਿਸਮ ਦਾ ਕੋਈ ਵੀ ਪੈਸਾ ਨਾ ਦੇਵੇ। ਇਸ ਸਬੰਧੀ ਬਠਿੰਡਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁੱਖ ਖਬਰਾਂ