ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਦਿਵਸ ਤੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਸਨਮਾਨਤ

ਲੁਧਿਆਣਾ (ਸੰਜੀਵ ਵਰਮਾ ) ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਦਿਵਸ ਤੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ । ਸੰਸਥਾ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ,ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸ੍ਰੀ ਸੁਰੇਸ਼ ਕੁਮਾਰ ਨੂੰ ਸਨਮਾਨ ਦੇ ਰੂਪ ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਤਸਵੀਰ, ਦੁਸ਼ਾਲਾ ਅਤੇ ਮੈਡਲ ਭੇਟ ਕਰਦਿਆਂ ਹੋਇਆਂ ਉਨ੍ਹਾਂ ਦੀ ਪੰਜਾਬ ਨੂੰ ਤਰੱਕੀ ਦੇ ਰਸਤੇ ਤੇ ਅੱਗੇ ਲਿਜਾਣ ਵਾਲੀਆਂ ਸੇਵਾਵਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਤਿਆਗ ਅਤੇ ਸਹਿਣਸ਼ੀਲਤਾ ਤੋਂ ਪ੍ਰੇਰਨਾ ਲੈਣ ਦੀ ਲੋਡ਼ ਹੈ।

ਮੁੱਖ ਖਬਰਾਂ