ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਨ ਲਾਈਨ ਭਾਸ਼ਣ ਮੁਕਾਬਲੇ ਬਲਾਕ ਰਾਏਕੋਟ ਵਿਖੇ ਕਰਵਾਏ

ਰਾਏਕੋਟ (ਸੰਜੀਵ ਵਰਮਾ )-ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਲੁਧਿਆਣਾ ਸ੍ਰੀਮਤੀ ਜਸਵਿੰਦਰ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਕੁਲਦੀਪ ਸਿੰਘ ਵਲੋਂ ਲੁਧਿਆਣਾ ਦੇ ਰਾਏਕੋਟ ਬਲਾਕ ਵਿਖੇ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਸਮਾਗਮਾਂ ਦੇ ਸੰਬੰਧ ਵਿਚ ਆਨ ਲਾਈਨ ਭਾਸ਼ਣ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਕਰਾਏ ਗਏ ।ਇਸ ਵਿਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਘਰਾਂ ਤੋਂ ਹੀ ਆਨ ਲਾਈਨ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ। ਇਸ ਆਨ ਲਾਈਨ ਭਾਸ਼ਣ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਵਿੱਚ ਸੈਂਟਰ ਹੈੱਡ ਟੀਚਰ ਗੁਰਪ੍ਰੀਤ ਸਿੰਘ ਸੰਧੂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਏਕੋਟ ਦੇਸ ਰਾਜ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ ਮੁਕਾਬਲੇ ਇਸ ਵਿਚ ਸਰਕਾਰੀ ਪ੍ਰਾੲਮਰੀ ਸਮਾਰਟ ਸਕੂਲ ਤਲਵੰਡੀ ਰਾਏ ਦੇ ਪਹਿਲੀ ਤੋਂ ਪੰਜਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲ਼ੇ ਵਿਦਿਆਰਥੀਆਂ ਨੂੰ ਗੁਰਪ੍ਰੀਤ ਸਿੰਘ ਸੰਧੂ ਵੱਲੋਂ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ।ਪਹਿਲੇ ਸਥਾਨ ਤੇ ਜਪਨੂਰਪ੍ਰੀਤ ਸਿੰਘ , ਦੂਜੇ ਸਥਾਨ ਤੇ ਨਵਜੋਤ ਕੌਰ ਅਤੇ ਤੀਸਰੇ ਤੇ ਮਨਮੀਤ ਸਿੰਘ ਰਿਹਾ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਸੰਧੂ ਵੱਲੋਂ ਵੀ ਸ਼੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਸ਼੍ਰੀ ਗੁਰੁ ਤੇਗ ਬਹਾਦਰ ਜੀ ਦਾ 400 ਸਾਲਾ ਦੇ ਸੰਬੰਧ ਵਿੱਚ ਅਨੇਕਾਂ ਸਮਾਗਮ ਕਰਵਾਏ ਜਾ ਰਹੇ ਹਨ।ਉੱਥੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਸਕੂਲ ਬੰਦ ਹੋਣ ਦੇ ਬਾਵਜੂਦ ਵੀ ਵਿਦਿਆਰਥੀਆਂ ਨੂੰ ਗੁਰੂੁ ਜੀ ਦੀ ਜੀਵਨੀ ਨਾਲ ਸੰਬੰਧਤ ਅਲੱਗ-2 ਉਪਰਾਲਿਆਂ ਨਾਲ ਜਾਣੂੰ ਕਰਵਾਇਆ ਗਿਆ।

ਮੁੱਖ ਖਬਰਾਂ