ਸਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ

ਸੁਰਿੰਦਰ ਸਿੰਘ ਪਹਿਲਵਾਨ ਸਰਪ੍ਰਸਤ ਅਤੇ ਸ. ਈਸ਼ਰ ਸਿੰਘ ਮੰਝਪੁਰ ਪ੍ਰਧਾਨ ਨਿਯੁਕਤ। ਚੰਡੀਗੜ੍ਹ (ਸੰਜੀਵ ਵਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਰਿੰਦਰ ਸਿੰਘ ਪਹਿਲਵਾਨ ਨੂੰ ਵਿੰਗ ਦਾ ਸਰਪ੍ਰਸਤ ਅਤੇ ਸ. ਈਸ਼ਰ ਸਿੰਘ ਮੰਝਪੁਰ ਨੂੰ ਮੁਲਾਜਮ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਸ. ਗੁਰਚਰਨ ਸਿੰਘ ਕੌਲੀ ਪਟਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀ ਜਗਦੀਸ਼ ਕੁਮਾਰ ਰਾਮਪੁਰਾ ਫੁੂਲ ਨੂੰ ਮੁਲਾਜਮ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਪਾਰਟੀ ਦੇ ਮੁਲਾਜਮ ਫਰੰਟ ਅਤੇ ਮੁਲਾਜਮ ਵਿੰਗ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

ਮੁੱਖ ਖਬਰਾਂ