ਪੰਜਾਬ ਸਰਕਾਰ ਨੂੰ ਇਲਾਜ ਲਈ ਗੁਹਾਰ ਲਾਉਣ ਵਾਲੇ DSP ਹਰਜਿੰਦਰ ਸਿੰਘ ਦੀ ਹੋਈ ਮੌਤ

ਮੋਹਾਲੀ-ਪੰਜਾਬ ਸਰਕਾਰ ਤੋਂ ਇਲਾਜ ਦੀ ਗੁਰਾਹ ਲਾਉਣ ਵਾਲੇ ਡੀ.ਐੱਸ.ਪੀ. ਰਹਜਿੰਦਰ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਬੀਮਾਰੀ ਨਾਲ ਲੜ ਰਹੇ ਡੀ.ਐੱਸ.ਪੀ. ਜ਼ਿੰਦਗੀ ਦੀ ਜੰਗ ਹਾਰ ਗਏ ਹਨ ਅਤੇ ਲੁਧਿਆਣਾ ਦੇ ਐੱਸ.ਪੀ.ਐੱਸ. ਹਸਪਤਾਲ 'ਚ ਉਨ੍ਹਾਂ ਨੇ ਆਖਿਰੀ ਸਾਹ ਲਿਆ। ਦੱਸ ਦੇਈਏ ਕਿ ਹਰਜਿੰਦਰ ਸਿੰਘ ਦੀ ਇਕ ਵੀਡੀਓ ਵਾਇਰਸ ਹੋਈ ਸੀ ਜਿਸ 'ਚ ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮਦਦ ਦੀ ਗੁਹਾਰ ਲਈ ਸੀ ਕਿ ਉਨ੍ਹਾਂ ਦੇ ਇਲਾਜ ਲਈ ਜਲਦ ਤੋਂ ਜਲਦ ਫੰਡ ਮੁਹੱਈਆ ਕੀਤੇ ਜਾਣ ਤਾਂ ਜੋ ਉਨ੍ਹਾਂ ਦਾ ਇਲਾਜ ਹੋ ਸਕੇ। ਕੋਰੋਨਾ ਇਨਫੈਕਸ਼ਨ ਕਾਰਨ ਉਨ੍ਹਾਂ ਦੇ ਦੋਵੇਂ ਫੇਫੜੇ ਖਰਾਬ ਹੋ ਚੁੱਕੇ ਸਨ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਫੇਫੜਿਆਂ ਦਾ ਟ੍ਰਾਂਸਪਲਾਂਟ ਹੋਣਾ ਸੀ ਜਿਸ 'ਤੇ ਲਗਭਗ 80 ਲੱਖ ਰੁਪਏ ਦਾ ਖਰਚ ਆਉਣਾ ਸੀ। ਇਸ ਤੋਂ ਬਾਅਦ ਡੀ.ਐੱਸ.ਪੀ. ਦੀ ਮਾਂ ਅਤੇ 10 ਸਾਲਾ ਪੁੱਤਰ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਥੇ ਉਨ੍ਹਾਂ ਦੇ ਓ.ਐੱਸ.ਡੀ. ਨੇ ਪਰਿਵਾਰ ਦੀ ਪੂਰੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਡੀ.ਐੱਸ.ਪੀ. ਦੇ ਇਲਾਜ ਦਾ ਖਰਚ ਸਰਕਾਰ ਵੱਲੋਂ ਚੁੱਕੇ ਜਾਣ ਦਾ ਐਲਾਨ ਕੀਤਾ ਸੀ।

ਮੁੱਖ ਖਬਰਾਂ