ਬਠਿੰਡਾ ' ਚ ਲਗਾਤਾਰ ਤੀਜੇ ਦਿਨ ਕਰੋਨਾ ਨਾਜਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ

ਹੁਣ ਤੱਕ 432507 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ ਬਠਿੰਡਾ, (ਸੰਜੀਵ ਵਰਮਾ )ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ ਤੀਜੇ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 432507 ਸੈਂਪਲ ਲਏ ਗਏ, ਜਿਨਾਂ ਚੋਂ 41464 ਪਾਜੀਟਿਵ ਕੇਸ ਆਏ, ਜਿਸ ਚੋਂ 40327 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 6 ਨਵੇਂ ਕੇਸ ਅਤੇ 8 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 99 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1038 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 80 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਮੁੱਖ ਖਬਰਾਂ